ਅਹਿਮਦਾਬਾਦ, 10 ਦਸੰਬਰ – ਕੋਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਦਾ ਕਹਿਰ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਹੁਣ ਗੁਜਰਾਤ ਦੇ ਜਾਮਨਗਰ ‘ਚ ਓਮੀਕਰੋਨ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਨਿਗਮ ਕਮਿਸ਼ਨਰ ਵਿਜੇ ਕੁਮਾਰ ਖਰਾੜੀ ਨੇ ਦੱਸਿਆ ਕਿ ਦੋਵੇਂ ਵਿਅਕਤੀ ਓਮੀਕਰੋਨ ਸੰਕਰਮਿਤ ਵਿਅਕਤੀ ਦੇ ਸੰਪਰਕ ਵਿਚ ਆਏ ਸਨ, ਜਿਸ ਤੋਂ ਬਾਅਦ ਦੋਵੇਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਸਨ ਤੇ ਦੋਵਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਤਿੰਨਾਂ ਦੀ ਹਾਲਤ ਸਥਿਰ ਹੈ ਤੇ ਤਿੰਨੋਂ ਹਸਪਤਾਲ ‘ਚ ਦਾਖਲ ਹਨ।