ਚੰਡੀਗੜ੍ਹ, 10 ਦਸੰਬਰ – ਨਾਜਾਇਜ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਨੂੰ ਘੇਰਿਆ ਹੈ। ‘ਆਪ’ ਦੇ ਸਹਿ ਇੰਚਾਰਜ ਪੰਜਾਬ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਪ੍ਰੈੱਸ ਵਾਰਤਾ ਦੌਰਾਨ ਨਾਜਾਇਜ ਮਾਈਨਿੰਗ ਨੂੰ ਲੈ ਕੇ ਲਿਖਤੀ ਸ਼ਿਕਾਇਤਾਂ ਦਿਖਾਉਂਦਿਆ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿਚ ਨਾਜਾਇਜ ਮਾਈਨਿੰਗ ਹੋ ਰਹੀ ਹੈ। ਰਾਘਵ ਚੱਢਾ ਨੇ ਕਿਹਾ ਕਿ ਚੰਨੀ ਸਾਹਿਬ! ਪਹਿਲਾਂ ਆਪਣੇ ਉੱਪਰ ਕਾਰਵਾਈ ਕਰੋ।