ਚੰਡੀਗੜ੍ਹ, 10 ਦਸੰਬਰ – ਆਮ ਆਦਮੀ ਪਾਰਟੀ ਨੂੰ ਉਸ ਸਮੇਂ ਇੱਕ ਹੋਰ ਝਟਕਾ ਲੱਗਾ ਜਦੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਪਾਰਟੀ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਕਾਂਗਰਸ ‘ਚ ਸ਼ਾਮਿਲ ਹੋ ਗਏ। ਉਨ੍ਹਾਂ ਨੇ ਬੀਤੇ ਦਿਨ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਜੋ ਕਿ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ।ਇਸ ਮੌਕੇ ਚਰਨਜੀਤ ਚੰਨੀ ਦੇ ਮਾਸਟਰ ਬਲਦੇਵ ਸਿੰਘ ਦਾ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆ ਪਾਰਟੀ ‘ਚ ਪੂਰਾ ਮਾਣ ਸਤਕਾਰ ਦੇਣ ਦੀ ਗੱਲ ਕਹੀ।