ਨਵੀਂ ਦਿੱਲੀ, 14 ਦਸੰਬਰ – ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਘਟਨਾ ਸੋਚੀ ਸਮਝੀ ਸਾਜ਼ਿਸ਼ ਸੀ ਤੇ ਲਖੀਮਪੁਰ ਖੀਰੀ ਘਟਨਾ ਨੂੰ ਜਾਣਬੁੱਝ ਕੇ ਅੰਜਾਮ ਦਿੱਤਾ ਗਿਆ ਸੀ।ਇਸ ਦੇ ਨਾਲ ਹੀ ਲਖੀਮਪੁਰ ਖੀਰੀ ਘਟਨਾ ‘ਚ ਹਾਦਸੇ ਦੀਆਂ ਧਾਰਾਵਾਂ ਹਟਾ ਕੇ ਇਰਾਦਾ-ਏ-ਕਤਲ ਦੀਆਂ ਧਾਰਾਵਾਂ ਨੂੰ ਜੋੜ ਦਿੱਤਾ ਗਿਆ ਹੈ ਤੇ ਵਿਸ਼ੇਸ਼ ਜਾਂਚ ਟੀਮ ਨੇ ਚੀਫ ਜੁਡੀਸ਼ਲ ਮੈਜਿਸਟਰੇਟ ਅੱਗੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਲੜਕੇ ਆਸ਼ੀਸ਼ ਮਿਸ਼ਰਾ ਸਮੇਤ 13 ਮੁਲਜ਼ਮਾਂ ਖਿਲਾਫ ਇਰਾਦਾ-ਏ-ਕਤਲ ਦੀਆਂ ਧਾਰਾਵਾਂ ਦਰਜ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ। 3 ਅਕਤੂਬਰ ਨੂੰ ਹੋਈ ਲਖੀਮਪੁਰ ਖੀਰੀ ਘਟਨਾ ਵਿਚ 4 ਪ੍ਰਦਰਸ਼ਨਕਾਰੀ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋਈ ਸੀ ਤੇ ਆਸ਼ੀਸ਼ ਮਿਸ਼ਰਾ ਇਸ ਘਟਨਾ ਦਾ ਮੁੱਖ ਮੁਲਜ਼ਮ ਹੈ।