ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਅਤੇ ਸਾਬਕਾ ਵਿਧਾਇਕਾ ਫਰਜ਼ਾਨਾ ਆਲਮ ਸਮੇਤ ਕਈ ਦਿੱਗਜ਼ ਪੰਜਾਬ ਲੋਕ ਕਾਂਗਰਸ ‘ਚ ਸ਼ਾਮਿਲ

ਚੰਡੀਗੜ੍ਹ, 14 ਦਸੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਤੋਂ ਅਸਤੀਫਾ ਦੇ ਕੇ ਪੰਜਾਬ ਲੋਕ ਕਾਂਗਰਸ ਬਣਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਤਾਕਤ ‘ਚ ਇਜ਼ਾਫਾ ਕਰਦੇ ਹੋਏ ਕਈ ਦਿੱਗਜ਼ ਆਗੂ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ । ਲੁਧਿਆਣਾ ਤੋਂ 2 ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ, ਮਲੇਰਕੋਟਲਾ ਤੋਂ ਸਾਬਕਾ ਵਿਧਾਇਕਾ ਬੇਗਮ ਫ਼ਰਜ਼ਾਨਾ ਆਲਮ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਗਾਇਕ ਸਰਦਾਰ ਅਲੀ, ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਅਤੇ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਪੰਜਾਬ ਲੋਕ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ।ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਆਗੂਆਂ ਦਾ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆ ਪਾਰਟੀ ਵਿਚ ਪੂਰਾ ਮਾਣ ਸਤਕਾਰ ਦੇਣ ਦਾ ਭਰੋਸਾ ਦਿੱਤਾ ਹੈ।

Leave a Reply

Your email address will not be published. Required fields are marked *