ਫਗਵਾੜਾ, 15 ਦਸੰਬਰ – ਪੋਹ ਮਹੀਨੇ ਦੇ ਪਹਿਲੇ ਦਿਨ ਪੰਜਾਬ ਦੇ ਵੱਖ ਵੱਖ ਹਿੱਸਿਆ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਇਸ ਸੰਘਣੀ ਧੁੰਦ ਨੇ ਦ੍ਰਿਸ਼ਟਤਾ ਨੂੰ ਕਾਫੀ ਮੱਧਮ ਕਰ ਦਿੱਤਾ ਜਿਸ ਦੇ ਚੱਲਦਿਆ ਵਾਹਨ ਚਾਲਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਤੇ ਆਮ ਜਨ ਜੀਵਨ ਵੀ ਕਾਫੀ ਪ੍ਰਭਾਵਿਤ ਰਿਹਾ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ‘ਚ ਪੰਜਾਬ ਦੇ ਵੱਖ ਵੱਖ ਹਿੱਸਿਆ ‘ਚ ਸੰਘਣੀ ਧੁੰਦ ਪੈਣ ਤੇ ਠੰਢ ਵਧਣ ਦੀ ਭਵਿੱਖਬਾਣੀ ਕੀਤੀ ਹੈ।