ਨਵੀਂ ਦਿੱਲੀ, 15 ਦਸੰਬਰ – ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ ਜੋ ਕਿਸਾਨ ਅੰਦੋਲਨ ਦੌਰਾਨ ਸਾਡੇ ਨਾਲ ਰਹੇ ਹਨ। ਉਨ੍ਹਾਂ ਲੋਕਾਂ ਅਤੇ ਪਿੰਡਾਂ ਵਾਲਿਆਂ ਦਾ ਵੀ ਮੈਂ ਧੰਨਵਾਦ ਕਰਦਾ ਹੈ ਜਿਨ੍ਹਾਂ ਨੇ ਲੰਗਰ ਚਲਾਇਆ ਤੇ ਸਾਡੇ ਲਈ ਜ਼ਰੂਰੀ ਸਮਾਨ ਲੈ ਕੇ ਆਏ।ਖੇਤੀ ਕਾਨੂੰਨ ਵਾਪਿਸ ਲਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਕਿਸਾਨ ਅੰਦੋਲਨ ਮੁਲਤਵੀ ਹੋਇਆ ਹੈ, ਵਾਪਿਸ ਨਹੀਂ ਲਿਆ ਗਿਆ।