ਫ਼ਿਰੋਜ਼ਪੁਰ, 12 ਮਈ – 1997 ‘ਚ ਅਕਾਲੀ ਸਰਕਾਰ ‘ਚ ਸਿਹਤ ਮੰਤਰੀ ਰਹੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ।ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਜਿਗਰ ਦੇ ਕੈਂਸਰ ਤੋਂ ਪੀੜ੍ਹਤ ਸਨ ਜਿਨ੍ਹਾਂ ਦਾ ਇਲਾਜ ਚੰਡੀਗੜ੍ਹ ‘ਚ ਚੱਲ ਰਿਹਾ ਸੀ।ਉਨ੍ਹਾਂ ਦਾ ਅੰਤਿਮ ਸਸਕਾਰ ਦੁਪਹਿਰ 3 ਵਜੇ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ) ਵਿਖੇ ਹੋਵੇਗਾ।