ਜਲੰਧਰ, 15 ਦਸੰਬਰ – ਆਮ ਆਦਮੀ ਪਾਰਟੀ ਵੱਲੋਂ ਅੱਜ ਜਲੰਧਰ ਵਿਖੇ ਤਿਰੰਗਾ ਯਾਤਰਾ ਕੱਢੀ ਗਈ ਜਿਸ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਤਿਰੰਗਾ ਯਾਤਰਾ ਤੋਂ ਉਪਰੰਤ ਪ੍ਰੈੱਸ ਵਾਰਤਾ ਦੌਰਾਨ ਕੇਜਰੀਵਾਲ ਨੇ ਦੋ ਵੱਡੀਾਂ ਗਰੰਟੀਆਂ ਦਿੱਤੀਆਂ।ਪਹਿਲੀ ਗਰੰਟੀ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਜਲੰਧਰ ਵਿਚ ਕੋਮਾਂਤਰੀ ਹਵਾਈ ਅੱਡਾ ਬਣਾਇਆ ਜਾਵੇਗਾ। ਦੂਸਰੀ ਗਾਰੰਟੀ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਜਲੰਧਰ ਵਿਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਇੰਡਸਟਰੀ ਬਣਾਈ ਜਾਵੇਗੀ।