ਰਾਜਸਥਾਨ ‘ਚ ਨਾਬਾਲਿਗ ਨੇ ਕੁਹਾੜੀ ਨਾਲ ਵੱਢੇ ਮਾਂ-ਬਾਪ

ਜੈਪੁਰ, 17 ਦਸੰਬਰ – ਰਾਜਸਥਾਨ ਦੇ ਹਨੂਮਾਨਗੜ੍ਹ ਜ਼ਿਲ੍ਹੇ ‘ਚ ਪੈਂਦੇ ਪਿੰਡ ਫੇਫਾਨਾ ਵਿਖੇ 16 ਸਾਲਾਂ ਨਾਬਾਲਗ ਨੇ ਆਪਣੇ ਮਾਤਾ ਪਿਤਾ ਦੀ ਕੁਹਾੜੀ ਨਾਲ ਵੱਢ ਕੇ ਨਾਲ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦੋ ਦਿਨ ਪਹਿਲਾਂ ਹੀ ਨਸ਼ਾ ਛੁਡਾਓ ਕੇਂਦਰ ਤੋਂ ਆਇਆ ਸੀ ਤੇ ਮਾਤਾ ਪਿਤਾ ਦੁਬਾਰਾ ਉਸ ਨੂੰ ਨਸ਼ਾ ਛੁਡਾਓ ਕੇਂਦਰ ਭੇਜਣਾ ਚਾਹੁੰਦੇ ਸਨ, ਜਿਸ ਤੋਂ ਉਹ ਇਨਕਾਰ ਕਰ ਰਿਹਾ ਸੀ। ਇਸ ਗੱਲ ਨੂੰ ਲੈ ਕੇ ਘਰ ਵਿਚ ਵਿਵਾਦ ਹੋਇਆ ਤੇ ਰਾਤ ਨੂੰ ਸੁੱਤੇ ਪਏ ਮਾਤਾ ਪਿਤਾ ਦੀ ਉਸ ਨੇ ਹੱਤਿਆ ਕਰ ਦਿੱਤੀ।

Leave a Reply

Your email address will not be published. Required fields are marked *