ਸ੍ਰੀ ਮੁਕਸਤਰ ਸਾਹਿਬ, 17 ਦਸੰਬਰ – 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਦਾਅਵੇਦਾਰੀਆਂ ਜਤਾਈਆਂ ਜਾ ਰਹੀਆਂ ਹਨ। ਹੁਣ ਕਾਂਗਰਸ ਦੇ ਜਨਰਲ ਸਕੱਤਰ ਪੰਜਾਬ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਸੀਟ ਤੋਂ ਆਪਣਾ ਦਾਅਵਾ ਪੇਸ਼ ਕੀਤਾ ਹੈ। ਪ੍ਰੈੱਸ ਵਾਰਤਾ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਵੀ ਮੈਨੂੰ ਟਿਕਟ ਨਹੀਂ ਦਿੱਤੀ ਸੀ ਜਿਸ ਕਰਕੇ ਕਾਂਗਰਸ ਪਿਛਲੀ ਵਾਰ ਸ੍ਰੀ ਮੁਕਤਸਰ ਸਾਹਿਬ ਸੀਟ ਹਾਰ ਗਈ ਸੀ। ਇਸ ਵਾਰ ਵੀ ਜੇ ਪਾਰਟੀ ਹਾਈਕਮਾਂਡ ਨੇ ਮੈਨੂੰ ਟਿਕਟ ਨਾ ਦਿੱਤੀ ਤਾਂ ਕਾਂਗਰਸ ਇਹ ਸੀਟ ਫਿਰ ਹਾਰ ਜਾਵੇਗੀ।