ਖੰਨਾ, 18 ਦਸੰਬਰ – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਸਾਥੀ ਜਥੇਬੰਦੀਆਂ ਵੱਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਖੰਨਾ-ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਦੋਵਾਂ ਪਾਸਿਆਂ ਉੱਪਰ ਧਰਨਾ ਅੱਜ ਵੀ ਜਾਰੀ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਇਸ ਧਰਨੇ ਨੂੰ ਸਮਰਥਨ ਦਿੱਤਾ ਗਿਆ ਹੈ । ਧਰਨੇ ਦੇ ਚੱਲਦਿਆ ਦਿੱਲੀ ਵਾਲੀ ਸਾਈਡ ਤੋਂ ਆਉਣ ਅਤੇ ਦਿੱਲੀ ਵੱਲ ਨੂੰ ਜਾਣ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਵੱਲੋਂ ਟ੍ਰੈਫਿਕ ਨੂੰ ਦੂਸਰੇ ਰਾਸਤਿਆ ਰਾਹੀ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਈ ਉੱਚ ਅਧਿਕਾਰੀ ਸੁਣਵਾਈ ਕਰਦੇ ਹੋਏ ਪੱਕਾ ਭਰੋਸਾ ਨਹੀਂ ਦਿੰਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।ਜ਼ਿਕਰਯੋਗ ਹੈ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਅਤੇ ਸਾਥੀ ਜਥੇਬੰਦੀਆਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਕੱਲ੍ਹ ਤੋਂ ਜਾਰੀ ਹੈ ਤੇ ਪ੍ਰਦਰਸ਼ਨਕਾਰੀ ਜਿਨ੍ਹਾਂ ਵਿਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਿਲ ਸਨ ਰਾਤ 8 ਡਿਗਰੀ ਤਾਪਮਾਨ ‘ਤੇ ਵੀ ਧਰਨੇ ‘ਤੇ ਡਟੇ ਰਹੇ।