ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਨਵੀਂ ਸਿਆਸੀ ਪਾਰਟੀ ਦਾ ਐਲਾਨ

ਚੰਡੀਗੜ੍ਹ, 18 ਦਸੰਬਰ – ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਆਸੀ ਪਾਰਟੀ ਦਾ ਨਾਂਅ ‘ਸੰਯੁਕਤ ਸੰਘਰਸ਼ ਪਾਰਟੀ’ ਹੋਵੇਗਾ।ਜ਼ਿਕਰਯੋਗ ਹੈ ਕਿ ਗੁਰਨਾਮ ਸਿੰਘ ਚੜੂਨੀ ਇਸ ਤੋਂ ਪਹਿਲਾਂ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਖੁਦ ਮੈਦਾਨ ‘ਚ ਨਹੀਂ ਉਤਰਨਗੇ ਸਗੋ ਕਿਸਾਨਾਂ ਨੂੰ ਚੋਣ ਮੈਦਾਨ ‘ਚ ਉਤਾਰਨਗੇ। ਸੰਯੁਕਤ ਕਿਸਾਨ ਮੋਰਚਾ ਚੜੂਨੀ ਦੇ ਸਿਆਸਤ ਵਿਚ ਆਉਣ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅਤੇ ਚੜੂਨੀ ਵਿਚਕਾਰ ਤਕਰਾਰ ਵੀ ਹੋ ਚੁੱਕੀ ਹੈ।

Leave a Reply

Your email address will not be published. Required fields are marked *