ਚੰਡੀਗੜ੍ਹ, 20 ਦਸੰਬਰ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨਾਲ ਬਹਿਸ ਕਰਨ ਤੋਂ ਇਨਕਾਰ ਕੀਤਾ ਹੈ। ਇਸ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰ ਨਵਜੋਤ ਸਿੱਧੂ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਿੱਧੂ ਸਾਹਿਬ ਮੇਰੇ ਨਾਲ ਬਹਿਸ ਕਰਨ ਤੋਂ ਕਿਉਂ ਭੱਜ ਰਹੇ ਹਨ? ਉਨ੍ਹਾਂ ਸਿੱਧੂ ਨੂੰ ਸਵਾਲ ਕੀਤਾ ਕਿ ਸਿੱਧੂ ਭਾਜੀ! ਤੁਸੀ ਮੇਰੇ ਤੋਂ ਕਿਉਂ ਡਰਦੇ ਹੋ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ਵਿਚ ਨਾਜਾਇਜ਼ ਮਾਈਨਿੰਗ ‘ਤੇ ਨਵਜੋਤ ਸਿੱਧੂ ਚੁੱਪ ਕਿਉਂ ਹਨ।ਦੱਸ ਦਈਏ ਕਿ ਨਵਜੋਤ ਸਿੱਧੂ ਨੇ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਬਹਿਸ ਦੀ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਕੇਜਰੀਵਾਲ ਨੇ ਬਹਿਸ ਲਈ ਭਗਵੰਤ ਮਾਨ ਦਾ ਨਾਂਅ ਤੈਅ ਕੀਤਾ ਸੀ।