ਨਵੀਂ ਦਿੱਲੀ, 20 ਦਸੰਬਰ – ਦਿੱਲੀ ‘ਚ ਕੋਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਦੇ 2 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਓਮੀਕਰੋਨ ਦੇ ਕੁੱਲ ਮਾਮਲਿਆਂ ਦੀ ਗਿਣਤੀ 24 ਹੋ ਗਈ ਹੈ। ਇਸ ਦੀ ਪੁਸ਼ਟੀ ਕਰਦਿਆ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਕਿ ਇਨ੍ਹਾਂ 24 ਮਰੀਜ਼ਾਂ’ਚੋਂ 12 ਡਿਸਚਾਰਜ ਹੋ ਚੁੱਕੇ ਹਨ ਤੇ 12 ਦਾ ਇਲਾਜ਼ ਚੱਲ ਰਿਹਾ ਹੈ।