ਨਵੀਂ ਦਿੱਲੀ, 20 ਦਸੰਬਰ – ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਫਿਲਮੀ ਹੈਰੋਇਨ ਅਤੇ ਬੱਚਨ ਪਰਿਵਾਰ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪਨਾਮਾ ਪੇਪਰ ਲੀਕ ਮਾਮਲੇ ‘ਚ ਪੁੱਛਗਿੱਛ ਲਈ ਤਲਬ ਕੀਤਾ ਹੈ। ED ਨੇ ਫੇਮਾ ਤਹਿਤ ਐਸ਼ਵਰਿਆ ਰਾਏ ਬੱਚਨ ਨੂੰ ਸੰਮਨ ਭੇਜਿਆ ਹੈ ਤੇ ਐਸ਼ਵਰਿਆ ਨੂੰ ਅੱਜ ਹੀ ਸਾਹਮਣੇ ਪੇਸ਼ ਹੋਣਾ ਹੋਵੇਗਾ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਵਿਦੇਸ਼ਾਂ ‘ਚ ਸੰਪਤੀ ਰੱਖਣ ਦੇ ਦੋਸ਼ਾਂ ਨੂੰ ਲੈ ਕੇ ED ਐਸ਼ਵਰਿਆ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ।