ਫ਼ਿਰੋਜ਼ਪੁਰ/ਅੰਮ੍ਰਿਤਸਰ, 20 ਦਸੰਬਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਸਮੇਤ ਕਈ ਥਾਵਾਂ ‘ਤੇ ਰੇਲਵੇ ਲਾਈਨਾਂ ਉੱਪਰ ਉੱਪਰ ਧਰਨਾ ਲਗਾਉਂਦੇ ਹੋਏ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਬਰਖਾਸਤ ਕੀਤਾ ਜਾਵੇ, ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਐਮ.ਐੱਸ.ਪੀ ਦਾ ਰੇਟ ਤੈਅ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਵੀ ਕਈ ਮੰਗਾਂ ਹਨ।ਮੰਗਾਂ ਨਾ ਮੰਨੇ ਜਾਣ ਤੱਕ ਕਿਸਾਨਾਂ ਨੇ ਧਰਨਾ ਜਾਰੀ ਰੱਖਣ ਦੀ ਗੱਲ ਕਹੀ ਹੈ।