ਗੁਰਾਇਆਂ, 20 ਦਸੰਬਰ (ਮਨੀਸ਼) – ਕਿਸਾਨ ਅੰਦੋਲਨ ਦੌਰਾਨ ਇੱਕ ਸਾਲ ਤੋਂ ਵੀ ਵੱਧ ਸਮਾਂ ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਐਂਬੂਲੈਂਸ ਸੇਵਾਵਾਂ ਨਿਭਾਉਣ ਤੋਂ ਬਾਅਦ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੈਂਬਰਾਂ ਦਾ ਪਿੰਡ ਪੱਦੀ ਜਗੀਰ ਵਿਖੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। 25 ਨਵੰਬਰ ਤੋਂ ਲੈ ਕੇ ਕਿਸਾਨ ਅੰਦੋਲਨ ਦੀ ਸਮਾਪਤੀ ਤੱਕ ਬਿਨ੍ਹਾਂ ਕਿਸੇ ਭੇਦਭਾਵ, ਜਾਤਪਾਤ ਨੂੰ ਦੇਖਦੇ ਹੋਏ ਲੋੜਵੰਦਾਂ ਦੀ ਸੇਵਾ ਕਰਨ ਵਾਲੀ ਐਂਬੂਲੈਂਸ ਪਿੰਡ ਵਿਚ ਲਿਆਂਦੀ ਗਈ।ਐਂਬੂਲੈਂਸ ਸੇਵਾਵਾਂ ਨਿਭਾਉਣ ਵਾਲੇ ਦਵਿੰਦਰ ਸਿੰਘ ਨੇ ਕਿਹਾ ਕਿ ਐਂਬੂਲੈਂਸ ਸੇਵਾਵਾਂ ਵਿਚ ਪਿੰਡ ਪੱਦੀ ਜਗੀਰ ਦੇ ਤਰਸੇਮ ਸਿੰਘ ਢਿੱਲੋਂ ਅਤੇ ਰਮਨ ਹੇਅਰ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ ਹੈ। ਉਨ੍ਹਾਂ ਸਮੂਹ ਨਗਰ ਵਾਸੀਆਂ ਦਾ ਉਨ੍ਹਾਂ ਨੂੰ ਸਨਮਾਨਿਤ ਕਰਨ ਅਤੇ ਐਂਬੂਲੈਂਸ ਸੇਵਾਵਾਂ ਵਿਚ ਸਹਿਯੋਗ ਦੇਣ ਵਾਲਿਆਂ ਦਾ ਤਹਿ ਦਿਲੋ ਧੰਨਵਾਦ ਕੀਤਾ।