ਫਗਵਾੜਾ, 20 ਦਸੰਬਰ (ਰਮਨਦੀਪ) ਫਗਵਾੜਾ-ਲੁਧਿਆਣਾ ਰੇਲਵੇ ਲਾਈਨ ‘ਤੇ ਇੰਡਸਟਰੀ ਏਰੀਆ ਨੇੜੇ ਲਾਈਨਾਂ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ‘ਚ ਆਉਣ ਨਾਲ ਇੱਕ ਵਿਅਕਤੀ ਗੰਭੀਰ ਰੂਪ ਵਿਚ ਜਖਮੀਂ ਹੋ ਗਿਆ। 108 ਐਂਬੂਲੈਂਸ ਰਾਹੀਂ ਜਖਮੀਂ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਫਗਵਾੜਾ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਮ੍ਰਿਤਕ ਦੀ ਪਹਿਚਾਣ ਮਨੋਜ ਸਾਹਨੀ ਵਾਸੀ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਜ਼ੋ ਹੋਈ ਹੈ। ਜੀ.ਆਰ.ਪੀ ਫਗਵਾੜਾ ਦੇ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਜੀ.ਆਰ.ਪੀ ਨੇ 174 ਦੀ ਕਾਰਵਾਈ ਕਰਦੇ ਹੋਏ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।