ਤਰਨਤਾਰਨ, 20 ਦਸੰਬਰ – ਜ਼ਿਲ੍ਹਾ ਤਰਨਤਾਰਨ ਦੇ ਕਸਬਾ ਭਿਖੀਵਿੰਡ ਅਤੇ ਆਸ ਪਾਸ ਦੇ ਇਲਾਕੇ ਵਿਚ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਵਿਅਕਤੀਆਂ ਇਕ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।ਮ੍ਰਿਤਕ ਨੌਜਵਾਨ ਦੀ ਪਤਨੀ ਹਰਮਨਦੀਪ ਕੌਰ ਨੇ ਦੱਸਿਆ ਕਿ ਗੱਡੀ ਵਿਚ ਬੈਠੇ ਨੌਜਵਾਨਾਂ ਨੇ ਉਸ ਦੇ ਪਤੀ ਦੇ ਸਿਰ ਵਿਚ ਦੋ ਗੋਲੀਆਂ ਮਾਰੀਆਂ, ਜਿਸ ਨਾਲ ਉਸ ਦੇ ਪਤੀ ਦੀ ਮੌਕੇ ‘ ਤੇ ਹੀ ਮੌਤ ਹੋ ਗਈ।। ਇਸ ਵਾਰਦਾਤ ਦਾ ਪਤਾ ਚੱਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦਾ ਪਿੰਡ ਦਾਉਕੇ ਨੇੜੇ ਅਟਾਰੀ ਦਸਿਆ ਜਾ ਰਿਹਾ ਹੈ।