ਮੋਹਾਲੀ, 21 ਦਸੰਬਰ – ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਮੋਹਾਲੀ ਵਿਖੇ ਐੱਫ.ਆਈ.ਆਰ ਦਰਜ ਕੀਤੀ ਗਈ ਹੈ।ADGP ਹਰਪ੍ਰੀਤ ਸਿੱਧੂ ਦੀ ਰਿਪੋਰਟ ‘ਤੇ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ‘ਚ ਧਾਰਾ 25, 27-A ਅਤੇ 29 NDPS ਐਕਟ ਦੇ ਤਹਿਤ ਮਜੀਠੀਆ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਗਈ ਹੈ।ਬਿਕਰਮ ਮਜੀਠੀਆ ਖਿਲਾਫ ਐੱਫ.ਆਈ.ਆਰ ਦਰਜ ਹੋਣ ‘ਤੇ ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਨੇ ਕਿਹਾ ਕਿ ਹੁਣ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ ਤੇ ਕਾਂਗਰਸ ਨੂੰ ਇਸ ਗੱਲ ਦੀ ਤਕਲੀਫ ਹੈ ਇਸੇ ਕਰਕੇ ਅਕਾਲੀ ਆਗੂਆਂ ‘ਤੇ ਪਰਚੇ ਦਰਜ ਹੋ ਰਹੇ ਹਨ।