ਚੰਡੀਗੜ੍ਹ, 21 ਦਸੰਬਰ – ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਭਾਜਪਾ ਦੀ ਪੱਤਰਕਾਰ ਵਾਰਤਾ ਦੌਰਾਨ ਭਾਜਪਾ ਦੇ ਪੰਜਾਬ ਇੰਚਾਰਜ ਗਜ਼ੇਂਦਰ ਸਿੰਘ ਸ਼ੇਖਾਵਤ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਹੋਰ ਸੀਨੀਅਰ ਭਾਜਪਾ ਆਗੂਆਂ ਦੀ ਮੌਜੂਦਗੀ ਵਿਚ ਰਾਣਾ ਗੁਰਮੀਤ ਸੋਢੀ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।