ਚੰਡੀਗੜ੍ਹ, 21 ਦਸੰਬਰ – ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਮੋਹਾਲੀ ਵਿਖੇ FIR ਦਰਜ ਕੀਤੀ ਗਈ ਹੈ।ਇਸ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ ਤੇ ਅਸੀਂ ਕਾਂਗਰਸ ਸਰਕਾਰ ਦਾ ਚੈਲੰਜ ਕਬੂਲ ਕਰਦੇ ਹਾਂ।ਮਜੀਠੀਆ ਖਿਲਾਫ FIR ‘ਤੇ ਅਸੀਂ ਕਾਨੂੰਨੀ ਲੜਾਈ ਲੜਾਂਗੇ ਤੇ ਪੰਜਾਬ ਦੀ ਜਨਤਾ ਸਾਹਮਣੇ ਸੱਚ ਲਿਆਵਾਂਗੇ।