ਚੰਡੀਗੜ੍ਹ, 21 ਦਸੰਬਰ – ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ FIR ਦਰਜ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਵਾਰਤਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹੋਰ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ ਤੇ ਬਿਕਰਮ ਮਜੀਠੀਆ ਖਿਲਾਫ ਝੂਠਾ ਪਰਚਾ ਦਰਜ ਕੀਤਾ ਗਿਆ ਹੈ।ਪਿਛਲੇ ਪੰਜ ਸਾਲਾ ਵਿਚ ਇਹ ਸਭ ਕੁਝ ਕਿਉਂ ਨਹੀਂ ਕੀਤਾ ਗਿਆ। ਡਰੱਗਜ਼ ਕੇਸ ਹਾਈਕੋਰਟ ‘ਚ ਚੱਲ ਰਿਹਾ ਹੈ ਤੇ ਕਾਂਗਰਸੀ ਆਪ ਹੀ ਜੱਜ ਅਤੇ ਆਪ ਹੀ ਵਕੀਲ ਬਣੇ ਹੋਏ ਹਨ। ਉਨ੍ਹਾਂ ਕਾਂਗਰਸ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਐਵੇ ਸਾਡੇ ਨਾਲ ਕੋਈ ਪੰਗਾ ਨਾ ਲਵੋ, ਕਾਂਗਰਸ ਸਰਕਾਰ ਨਵੀਂ ਭਾਜੀ ਨਾ ਪਾਵੇ। ਪੰਜਾਬ ਅਮਨ ਅਤੇ ਸ਼ਾਂਤੀ ਚਾਹੁੰਦਾ ਹੈ।