ਨਵੀਂ ਦਿੱਲੀ, 22 ਦਸੰਬਰ – ਭਾਰਤ ‘ਚ ਹੁਣ ਤੱਕ ਕੋਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਦੇ 213 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ‘ਚੋਂ ਇਕੱਲੇ ਦਿੱਲੀ ‘ਚ 57 ਅਤੇ ਮਹਾਂਰਾਸ਼ਟਰ ‘ਚ 54 ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ 213 ਮਰੀਜ਼ਾਂ ‘ਚੋਂ 90 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਗਿਆ ਹੈ।