ਜਲੰਧਰ, 22 ਦਸੰਬਰ – ਜਲੰਧਰ ਵਿਖੇ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਗਨ ਪੁਆਇੰਟ ‘ਤੇ ਬੈਂਕ ‘ਚੋਂ ਲੱਖਾਂ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ।ਲੁਟੇਰਿਆ ਨੇ ਮਾਡਲ ਟਾਊਨ ਸਥਿਤ ਪੰਜਾਬ ਨੈਸ਼ਨਲ ਬੈਂਕ ਨੂੰ ਨਿਸ਼ਾਨਾ ਬਣਾਇਆ, ਜਿੱਥੋਂ ਕਿ ਉਹ 16 ਲੱਖ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਇਸ ਵਾਰਦਾਤ ਦਾ ਪਤਾ ਚੱਲਦਿਆ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।