ਚੰਡੀਗੜ੍ਹ, 22 ਦਸੰਬਰ – ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਐੱਫ.ਆਈ.ਆਰ ਦਰਜ ਹੋਣ ਤੋਂ ਬਾਅਦ ਪੁਲਿਸ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। SIT ਦੀਆਂ 4 ਟੀਮਾਂ ਮਜੀਠੀਆ ਖਿਲਾਫ ਛਾਪੇਮਾਰੀ ਕਰ ਰਹੀਆਂ ਹਨ।ਪਰ ਪੁਲਿਸ ਅਜੇ ਤੱਕ ਮਜੀਠੀਆ ਤੱਕ ਨਹੀਂ ਪਹੁੰਚ ਸਕੀ ਹੈ।ਸੂਤਰਾਂ ਮੁਤਾਬਕ ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਦੇ ਪੰਜਾਬ ਤੋਂ ਬਾਹਰ ਜਾਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ।।ਇਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ।