ਚੰਡੀਗੜ੍ਹ, 22 ਦਸੰਬਰ – ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਚੀਮਾ ਨੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸਿਆਸੀ ਸਾਜ਼ਿਸ਼ ਦੇ ਤਹਿਤ ਵਾਪਰ ਰਹੀਆਂ ਹਨ। 2015 ਵਿਚ ਬੇਅਦਬੀ ਦੀ ਘਟਨਾ ਹੋਈ ਤੇ ਡੇਢ ਸਾਲ ਅਕਾਲੀ ਸਰਕਾਰ ਰਹਿਣ ਮਗਰੋ ਵੀ ਕੋਈ ਦੋਸ਼ੀ ਨਹੀਂ ਫੜਿਆ ਗਿਆ। 2017 ਵਿਚ ਕਾਂਗਰਸ ਸਰਕਾਰ ਬਣੀ ਤੇ ਵਾਅਦਾ ਕਰਨ ਦੇ ਬਾਵਜੂਦ 5 ਸਾਲਾਂ ਬਾਅਦ ਵੀ ਕੋਈ ਦੋਸ਼ੀ ਨਹੀਂ ਫੜਿਆ ਗਿਆ ਜਦਕਿ ਬੇਅਦਬੀ ਕਰਨ ਵਾਲੇ ਸ਼ਰੇਆਮ ਘੁੰਮ ਰਹੇ ਹਨ।ਉਨ੍ਹਾਂ ਕਿਹਾ ਕਿ ਹੁਣ ਚੋਣਾਂ ਦਾ ਸਮਾਂ ਨਜ਼ਦੀਕ ਆ ਗਿਆ ਹੈ। ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਸਿਾਸੀ ਸਾਜ਼ਿਸ਼ ਤਹਿਤ ਬੇਅਦਬੀ ਦੀਆਂ ਘਟਨਾਵਾਂ ਹੋ ਰਹੀਆਂ ਹਨ।ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਬੇਅਦਬੀ ਦੀ ਘਟਨਾ ਵੀ ਸਿਆਸੀ ਸਾਜ਼ਿਸ਼ ਤਹਿਤ ਹੋਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸਿਆਸੀ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਅਤੇ ਆਪਸੀ ਭਾਈਚਾਰਾ ਬਣਾਈ ਰੱਖ ਣਦੀ ਅਪੀਲ ਕੀਤੀ।