ਨਵੀਂ ਦਿੱਲੀ, 23 ਦਸੰਬਰ – ਭਾਰਤ ‘ਚ ਹੁਣ ਤੱਕ ਕੋਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਦੇ 236 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ‘ਚੋਂ ਇਕੱਲੇ ਮਹਾਂਰਾਸ਼ਟਰ ‘ਚ 65 ਅਤੇ ਦਿੱਲੀ ‘ਚ 64 ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ 236 ਮਰੀਜ਼ਾਂ ‘ਚੋਂ 104 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਗਿਆ ਹੈ।