ਮੋਹਾਲੀ, 23 ਦਸੰਬਰ – ਡਰੱਗਜ਼ ਮਾਮਲੇ ‘ਚ FIR ਦਰਜ ਹੋਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਗਾਊਂ ਜਮਾਨਤ ਲਈ ਮੋਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਖਲ ਕੀਤੀ ਹੈ। ਮਜੀਠੀਆ ਨੇ ਆਪਣੇ ਉੱਪਰ ਦਰਜ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆ ਕਿਹਾ ਕਿ ਮੇਰੇ ਖਿਲਾਫ ਕੋਈ ਸਬੂਤ ਨਹੀਂ ਹੈ। ਚੋਣਾਂ ਦਾ ਸਮਾਂ ਨਜ਼ਦੀਕ ਆਉਂਦਿਆ ਹੀ FIR ਕਰਨਾ ਸਾਫ ਦਰਸਾਉਂਦਾ ਹੈ ਕਿ ਇਹ ਇੱਕ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਸਿਧਾਰਥ ਚਟੋਪਾਧਿਆਏ ਨਾਲ ਅਕਾਲੀ ਦਲ ਦੀ ਨਿੱਜੀ ਦੁਸ਼ਮਣੀ ਰਹੀ ਹੈ ਤੇ ਚਟੋਪਾਧਿਆਏ ਸਿੱਧੂ ਨੂੰ ਖੁਸ਼ ਕਰਨ ਲਈ ਇਹ ਸਭ ਕਰ ਰਹੇ ਹਨ।