ਨਵੀਂ ਦਿੱਲੀ, 23 ਦਸੰਬਰ – ਉੱਤਰ ਰੇਲਵੇ ਦੇ ਮੁੱਖ ਜਨ ਸੰਪਰਕ ਅਧਿਕਾਰੀ (CPRO) ਨੇ ਦੱਸਿਆ ਕਿ ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਡਿਵੀਜ਼ਨ ‘ਚ ਕਿਸਾਨਾਂ ਦੇ ਧਰਨੇ ਕਾਰਨ 280 ਤੋਂ ਵੱਧ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਧਰਨੇ ਕਾਰਨ 400 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ ਜਦਕਿ ਰੇਲਵੇ ਵੱਲੋਂ ਲੋਕਾਂ ਨੂੰ ਲੱਖਾਂ ਰੁਪਏ ਦਾ ਰਿਫੰਡ ਕਰ ਦਿੱਤਾ ਗਿਆ ਹੈ।