ਚੰਡੀਗੜ੍ਹ, 23 ਦਸੰਬਰ – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਕਰਜ਼ਾ ਮਾਫੀ ਅਤੇ ਮੁਆਵਜ਼ਾ ਆਦਿ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਅਸੀਂ ਆਪਣਾ ਵਾਹਨਾਂ ਨੂੰ ਟੋਲ ਫ੍ਰੀ ਕਰਨ ਦੀ ਵੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਇਸ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ 29 ਦਸੰਬਰ ਨੂੰ ਇੱਕ ਵਾਰ ਫਿਰ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।