ਚੰਡੀਗੜ੍ਹ, 23 ਦਸੰਬਰ – ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਰੀ ਘਰ ਵਾਪਸੀ ਹੋਈ ਹੈ ਤੇ ਮੈਨੂੰ ਬਹੁਤ ਖੁਸ਼ੀ ਹੈ।ਕਈ ਵਾਰ ਜਦੋ ਗਿਲੇ ਸ਼ਿਕਵੇ ਹੋ ਜਾਂਦੇ ਹਨ ਤਾਂ ਬਹੁਤ ਕੁੱਝ ਹੋ ਜਾਂਦਾ ਹੈ।