ਅੰਮ੍ਰਿਤਸਰ, 23 ਦਸੰਬਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਦੇਵਿਦਸਪੁਰ ਰੇਲ ਮਾਰਗ ਅੰਮ੍ਰਿਤਸਰ ਵਿਖੇ ਲੱਗੇ ਪੱਕੇ ਮੋਰਚੇ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ,ਸੂਬਾ ਆਗੂ ਰਣਜੀਤ ਸਿੰਘ ਕਲੇਰਬਾਲਾ,ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਕਿਸਾਨਾਂ ਮਜਦੂਰਾਂ ਦੀ ਸਮੁੱਚਾ ਕਰਜ਼ਾ ਮੁਆਫੀ ਤੋਂ ਭੱਜ ਚੁੱਕੀ ਹੈ।ਸਰਕਾਰ ਆਪਣੇ ਕੀਤੇ ਐਲਾਨ ਕਿ 36 ਹਜ਼ਾਰ ਮੁਲਾਜਮ ਪੱਕੇ ਕੀਤੇ ਜਾਣਗੇ ਨੂੰ ਭੁੱਲ ਕੇ ਹਰ ਰੋਜ਼ ਹੱਕ ਮੰਗਦੇ ਮੁਲਾਜਮਾਂ ਨੂੰ ਕੁੱਟ ਰਹੀ ਹੈ।ਚੰਨੀ ਸਰਕਾਰ ਵੱਲੋਂ ਕਿਸਾਨਾਂ ਮਜਦੂਰਾਂ ਦੀ ਅਵਾਜ਼ ਨੂੰ ਅਣਗੌਲਿਆ ਕਰਨ ਦੇ ਵਿਰੋਧ ਵਜੋਂ ਅੱਜ ਦੇਵੀਦਾਸਪੁਰ ਰੇਲ ਟਰੈਕ ਵਿਖੇ ਮੁੱਖ ਮੰਤਰੀ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕਿਆ ਗਿਆ।ਆਗੂਆਂ ਨੇ ਕਿਹਾ ਕਿ ਗੰਨਾ ਕਿਸਾਨਾਂ ਨੂੰ ਅਜੇ ਤੱਕ ਗੰਨੇ ਦਾ ਬਕਾਇਆ ਨਹੀਂ ਮਿਲਿਆ ਤੇ ਗੰਨੇ ਦਾ ਨਵਾਂ ਰੇਟ 360 ਰੁਪਏ ਮੰਨ ਕੇ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਹ ਪੰਜਾਬ ਦੇ ਲੋਕਾਂ ਨਾਲ ਛਲ ਕਰਨ ਦਾ ਯਤਨ ਹੈ।ਕਿਸਾਨ ਆਗੂ ਗੁਰਲਾਲ ਸਿੰਘ ਮਾਨ,ਬਲਦੇਵ ਸਿੰਘ ਬੱਗਾ, ਡਾ. ਕੰਵਰਦਲੀਪ ਸਿੰਘ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਹੋਵੇ ਜਾਂ ਪੰਜਾਬ ਸਰਕਾਰ,ਸਰਕਾਰਾਂ ਹਮੇਸ਼ਾ ਕਾਰਪੋਰੇਟ ਪੱਖੀ ਕਾਨੂੰਨ ਬਣਾਉਂਦੀਆਂ ਹਨ।ਆਗੂਆਂ ਨੇ ਕਿਹਾ ਕਿ ਅਸਲ ਵਿੱਚ ਚੰਨੀ ਸਰਕਾਰ ਸਿਰਫ ਐਲਾਨ ਕਰਕੇ ਜਾ ਭਰੋਸੇ ਦਿਵਾ ਕੇ ਸਮਾਂ ਕੱਢਣਾ ਚਾਹੁੰਦੀ ਹੈ ਤਾਂ ਜੋ ਬਾਅਦ ਵਿੱਚ ਕੋਰਟ ਆਫ ਕੰਡਕਟ ਦਾ ਬਹਾਨਾ ਬਣਾਇਆ ਜਾਵੇ।ਕਾਂਗਰਸ ਸਰਕਾਰ ਦਾ ਸਾਰਾ ਜ਼ੋਰ ਸੱਤਾ ਹਾਸਲ ਕਰਨ ਵਿਚ ਲੱਗਾ ਹੋਇਆ ਹੈ ਨਾਂ ਕਿ ਕਿਸਾਨਾਂ ਮਜਦੂਰਾਂ ਦੇ ਮਸਲੇ ਹੱਲ ਕਰਨ ਵੱਲ।