ਲੁਧਿਆਣਾ, 23 ਦਸੰਬਰ – ਲੁਧਿਆਣਾ ਕੋਰਟ ਧਮਾਕੇ ਤੋਂ ਬਾਅਦ ਲੁਧਿਆਣਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਲੁਧਿਆਣਾ ‘ਚ ਬਹੁਤ ਮਾੜੀ ਘਟਨਾ ਹੋਈ ਹੈ। ਇਹ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਜਦੋਂ ਡਰੱਗ ਮਾਮਲੇ ‘ਚ ਕਾਰਵਾਈ ਕੀਤੀ ਤਾਂ ਅਜਿਹੀਆਂ ਘਟਨਾਵਾਂ ਹੋਈਆਂ ਹਨ। ਮੋਹਾਲੀ ‘ਚ ਪੇਸ਼ੀ ਸੀ ਤਾਂ ਲੁਧਿਆਣਾ ‘ਚ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਵਿਗਾੜਨ ਦੀ ਇਜਾਜ਼ਤ ਹਰਗਿਜ਼ ਨਹੀਂ ਦੇਆਂਗੇ ਤੇ ਧਮਾਕੇ ਪਿੱਛੇ ਕਿਹੜੀਆਂ ਤਾਕਤਾਂ ਹਨ, ਜਲਦ ਇਸ ਦਾ ਪਰਦਾਫਾਸ਼ ਕਰਾਂਗੇ।