ਫ਼ਰੀਦਕੋਟ, 12 ਮਈ – ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੇਅਰਸ ਫੰਡ ਅਧੀਨ ਯੂਨੀਵਰਸਿਟੀ ਨੂੰ 82 ਵੈਂਟੀਲੇਟਰ ਮਿਲੇ ਸਨ, ਜਿਨ੍ਹਾਂ ‘ਚੋਂ 62 ਵੈਂਟੀਲੇਟਰ ਕੰਮ ਕਰਨ ਦੀ ਸਥਿਤੀ ‘ਚ ਨਹੀਂ ਹਨ, ਕਿਉਂਕਿ ਇਹ ਚੰਗੀ ਕੁਆਲਿਟੀ ਦੇ ਨਹੀਂ ਹਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਵੈਂਟੀਲੇਟਰਾਂ ਦੀ ਅਣਗਹਿਲੀ ਨੂੰ ਲੈ ਕੇ ਪੱਤਰ ਲਿਖਿਆ ਹੈ।