ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਸੀ.ਬੀ.ਆਈ ਅਦਾਲਤ ਵੱਲੋਂ ਫਿਟਕਾਰ

ਚੰਡੀਗੜ੍ਹ, 25 ਦਸੰਬਰ – ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਫਿਟਕਾਰ ਲਗਾਈ ਹੈ ਤੇ ਅਦਾਲਤ ਦੀ ਮਰਿਆਦਾ ਬਣਾਈ ਰੱਖਣ ਦੀ ਚੇਤਾਵਨੀ ਦਿੱਤੀ ਹੈ। ਦੱਸਣਯੋਗ ਹੈ ਕਿ ਖਰਾਬ ਸਿਹਤ ਦਾ ਹਵਾਲਾ ਦੇ ਕੇ ਸੁਮੇਧ ਸੈਣੀ ਵੀਡੀਓ ਕਾਨਫਰੰਸਿੰਗ ਰਾਹੀ ਅਦਾਲਤ ਸਾਹਮਣੇ ਪੇਸ਼ ਹੋਏ ਸਨ ਤੇ ਪੇਸ਼ੀ ਦੌਰਾਨ ਉਹ ਬੈੱਡ ‘ਤੇ ਲਿਟੇ ਹੋਏ ਸਨ। ਸੁਮੇਧ ਸੈਣੀ ਅਤੇ 3 ਹੋਰ ਮੁਲਾਜ਼ਮਾਂ ‘ਤੇ ਕਥਿਤ ਤੌਰ ‘ਤੇ ਅਗਵਾ ਕਰਨ ਅਤੇ ਕਤਲ ਦਾ ਮਾਮਲਾ ਚੱਲ ਰਿਹਾ ਹੈ।

Leave a Reply

Your email address will not be published. Required fields are marked *