ਦੇਹਰਾਦੂਨ, 25 ਦਸੰਬਰ – ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਤਾਅਨੇ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਕੈਪਟਨ ਅਮਰਿੰਦਰ ਸਿੰਘ ਦੀਆਂ ਸ਼ੁੱਭਕਾਮਨਾਵਾਂ ਸਵੀਕਾਰ ਕਰਦਾ ਹਾਂ। ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਉਨ੍ਹਾਂ (ਕੈਪਟਨ) ਨੂੰ ਅਜੇ ਵੀ ਲੱਗ ਰਿਹਾ ਹੈ ਕਿ ਕਾਂਗਰਸ ਛੱਡਣਾ ਇੱਕ ਗਲਤੀ ਸੀ ਤੇ ਮਨੀਸ਼ ਤਿਵਾੜੀ ਸਿਰਫ ਆਪਣੇ ਮਾਲਕ (ਕੈਪਟਨ) ਦੀ ਭਾਸ਼ਾ ਬੋਲ ਰਹੇ ਜਿਵੇਂ ਕੈਪਟਨ ਅਮਰਿੰਦਰ ਸਿੰਘ ਆਪਣੇ ਮਾਲਕ ਦੀ ਭਾਸ਼ਾ ਬੋਲ ਰਹੇ ਹਨ।ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਰੀਸ਼ ਰਾਵਤ ਦੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸੰਗਠਨ ਤੋਂ ਸਹਿਯੋਗ ਨਾ ਮਿਲਣ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਟਵੀਟ ਕਰਦਿਆਂ ਲਿਖਿਆ ਸੀ ਕਿ ਤੁਸੀਂ ਜੋ ਬੀਜੋਗੇ, ਉਹੀ ਵੱਢੋਗੇ ਤੇ ਉਨ੍ਹਾਂ (ਹਰੀਸ਼ ਰਾਵਤ) ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਸਨ।